Lyrics of Chaupai Sahib Full Path in Punjabi
PRAYER COMPOSED BY SRI GURU GOBIND SINGH JI…
Method and purpose. This hymn offers one protection and security and many Sikhs recite this Bani to gain spiritual safety and defense from external and internal enemies, worries and afflictions. The Gurmukhi gives one self-confidence and an upbeat feeling.
ਕਬ੍ਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰਛਾ ॥
ਪੂਰਨ ਹੋਇ ਚਿਤ ਕੀ ਇਛਾ ॥
ਤਵ ਚਰਨਨ ਮਨ ਰਹੈ ਹਮਾਰਾ ॥
ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਹਮਰੇ ਦੁਸਟ ਸਭੈ ਤੁਮ ਘਾਵਹੁ ॥
ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥
ਸੇਵਕ ਸਿਖ੍ਯ ਸਭੈ ਕਰਤਾਰਾ ॥੩੭੮॥
ਮੋ ਰਛਾ ਨਿਜੁ ਕਰ ਦੈ ਕਰਿਯੈ ॥
ਸਭ ਬੈਰਿਨ ਕੌ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥
ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥
ਤੁਮਹਿ ਛਾਡਿ ਕੋਈ ਅਵਰ ਨ ਧ੍ਯਾਊ ॥
ਜੋ ਬਰ ਚਾਹੌ ਸੁ ਤੁਮ ਤੇ ਪਾਊ ॥
ਸੇਵਕ ਸਿਖ੍ਯ ਹਮਾਰੇ ਤਾਰਿਯਹਿ ॥
ਚੁਨ ਚੁਨ ਸਤ੍ਰੁ ਹਮਾਰੇ ਮਾਰਿਯਹਿ ॥੩੮੦॥
ਆਪੁ ਹਾਥ ਦੈ ਮੁਝੈ ਉਬਰਿਯੈ ॥
ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪਛਾ ॥
ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥੩੮੧॥
ਰਾਖਿ ਲੇਹੁ ਮੁਹਿ ਰਾਖਨਹਾਰੇ ॥
ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨਬੰਧੁ ਦੁਸਟਨ ਕੇ ਹੰਤਾ ॥
ਤੁਮ ਹੋ ਪੁਰੀ ਚਤੁਰਦਸ ਕੰਤਾ ॥੩੮੨॥
ਕਾਲ ਪਾਇ ਬ੍ਰਹਮਾ ਬਪੁ ਧਰਾ ॥
ਕਾਲ ਪਾਇ ਸਿਵ ਜੂ ਅਵਤਰਾ ॥
ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥
ਸਕਲ ਕਾਲ ਕਾ ਕੀਯਾ ਤਮਾਸਾ ॥੩੮੩॥
ਜਵਨ ਕਾਲ ਜੋਗੀ ਸਿਵ ਕੀਯੋ ॥
ਬੇਦ ਰਾਜ ਬ੍ਰਹਮਾ ਜੂ ਥੀਯੋ ॥
ਜਵਨ ਕਾਲ ਸਭ ਲੋਕ ਸਵਾਰਾ ॥
ਨਮਸਕਾਰ ਹੈ ਤਾਹਿ ਹਮਾਰਾ ॥੩੮੪॥
ਜਵਨ ਕਾਲ ਸਭ ਜਗਤ ਬਨਾਯੋ ॥
ਦੇਵ ਦੈਤ ਜਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥
ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥
ਨਮਸਕਾਰ ਤਿਸ ਹੀ ਕੋ ਹਮਾਰੀ ॥
ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਯੋ ॥
ਸਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥
ਘਟ ਘਟ ਕੇ ਅੰਤਰ ਕੀ ਜਾਨਤ ॥
ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥
ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥੩੮੭॥
ਸੰਤਨ ਦੁਖ ਪਾਏ ਤੇ ਦੁਖੀ ॥
ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈ ॥
ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥
ਜਬ ਉਦਕਰਖ ਕਰਾ ਕਰਤਾਰਾ ॥
ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥
ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥
ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥
ਆਪੁ ਆਪੁਨੀ ਬੂਝਿ ਉਚਾਰੈ ॥
ਤੁਮ ਸਭ ਹੀ ਤੇ ਰਹਤ ਨਿਰਾਲਮ ॥
ਜਾਨਤ ਬੇਦ ਭੇਦ ਅਰੁ ਆਲਮ ॥੩੯੦॥
ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥
ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂੜ ਉਚਾਰਤ ਭੇਦਾ ॥
ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥
ਤਾ ਕੌ ਕਰਿ ਪਾਹਨ ਅਨੁਮਾਨਤ ॥
ਮਹਾ ਮੂੜ ਕਛੁ ਭੇਦ ਨ ਜਾਨਤ ॥
ਮਹਾਦੇਵ ਕੌ ਕਹਤ ਸਦਾ ਸਿਵ ॥
ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥
ਆਪੁ ਆਪੁਨੀ ਬੁਧਿ ਹੈ ਜੇਤੀ ॥
ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥
ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥
ਏਕੈ ਰੂਪ ਅਨੂਪ ਸਰੂਪਾ ॥
ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥
ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥੩੯੪॥
ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥
ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥
ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥
ਅਬ ਰਛਾ ਮੇਰੀ ਤੁਮ ਕਰੋ ॥
ਸਿਖ੍ਯ ਉਬਾਰਿ ਅਸਿਖ੍ਯ ਸੰਘਰੋ ॥
ਦੁਸਟ ਜਿਤੇ ਉਠਵਤ ਉਤਪਾਤਾ ॥
ਸਕਲ ਮਲੇਛ ਕਰੋ ਰਣ ਘਾਤਾ ॥੩੯੬॥
ਜੇ ਅਸਿਧੁਜ ਤਵ ਸਰਨੀ ਪਰੇ ॥
ਤਿਨ ਕੇ ਦੁਸਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗੁ ਪਰੇ ਤਿਹਾਰੇ ॥
ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥
ਜੋ ਕਲਿ ਕੌ ਇਕ ਬਾਰ ਧਿਐਹੈ ॥
ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰਛਾ ਹੋਇ ਤਾਹਿ ਸਭ ਕਾਲਾ ॥
ਦੁਸਟ ਅਰਿਸਟ ਟਰੈਂ ਤਤਕਾਲਾ ॥੩੯੮॥
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥
ਤਾ ਕੇ ਤਾਪ ਤਨਕ ਮਹਿ ਹਰਿਹੋ ॥
ਰਿਧਿ ਸਿਧਿ ਘਰ ਮੋ ਸਭ ਹੋਈ ॥
ਦੁਸਟ ਛਾਹ ਛ੍ਵੈ ਸਕੈ ਨ ਕੋਈ ॥੩੯੯॥
ਏਕ ਬਾਰ ਜਿਨ ਤੁਮੈ ਸੰਭਾਰਾ ॥
ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥
ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥
ਖੜਗਕੇਤੁ ਮੈ ਸਰਨਿ ਤਿਹਾਰੀ ॥
ਆਪੁ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥
ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥